1st December 2020
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥